ਲੁਧਿਆਣਾ : ਵੱਡੀ ਖਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪੁਲਿਸ ਨੇ ਬੀਤੇ ਦਿਨ ਹੋਈ 35 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾਉਂਦੇ ਹੋਏ 3 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਲੁਧਿਆਣਾ ਦੇ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਇੱਕ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟੀ ਗਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ ਕਰਕੇ ਨਕਦੀ ਬਰਾਮਦ ਕਰ ਲਈ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਜਾਰੀ ਹੈ। ਮੁੱਢਲੀ ਪੁੱਛਗਿੱਛ ਵਿੱਚ ਇਹ ਸਾਹਮਣੇ ਆਇਆ ਹੈ ਕਿ ਗਗਨਦੀਪ ਸਿੰਘ ਨੇ ਇਹ ਸਾਜ਼ਿਸ਼ ਰਚੀ ਸੀ।