ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਦੀ ਫੇਰੀ ਨੂੰ ਲੈ ਕੇ ਕਈ ਕਿਆਸ ਲਗਾਏ ਜਾ ਰਹੇ ਹਨ। ਚਰਚਾਵਾਂ ਹਨ ਕਿ ਅੱਜ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਵਾਲੇ ਹਨ, ਪਰ ਗ੍ਰਹਿ ਮੰਤਰਾਲਾ ਵਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ।
ਉਥੇ ਹੀ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਕੇਂਦਰ ਵਿੱਚ ਵੱਡੀ ਜਿੰਮੇਵਾਰੀ ਦੇਣ ਦੀ ਯੋਜਨਾ ਬਣਾਈ ਬੈਠੀ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੁੰਦੇ ਹਨ, ਤਾਂ ਮੋਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰੀ ਰਾਜ ਖੇਤੀ ਮੰਤਰੀ ਦੀ ਪੇਸ਼ਕਸ਼ ਕਰ ਸਕਦੀ ਹੈ।
ਇਸ ਵਿਚਾਲੇ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕਿਹਾ ਹੈ ਕਿ, ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ, ਜਿਸ ਦੌਰਾਨ ਉਹ ਆਪਣੇ ਕੁਝ ਦੋਸਤਾਂ ਨੂੰ ਮਿਲਣਗੇ ਅਤੇ ਨਾਲ ਹੀ ਨਵੇਂ ਮੁੱਖ ਮੰਤਰੀ ਲਈ ਕਪੂਰਥਲਾ ਹਾਊਸ ਖਾਲੀ ਕਰਨਗੇ। ਉਨ੍ਹਾਂ ਕਿਹਾ ਕਿ ਬਿਨ੍ਹਾ ਵਜ੍ਹਾ ਕਿਆਸ ਲਗਾਉਣ ਦੀ ਜ਼ਰੂਰਤ ਨਹੀਂ ਹੈ।
Too much being read into @capt_amarinder’s visit to Delhi. He’s on a personal visit, during which he’ll meet some friends and also vacate Kapurthala house for the new CM. No need for any unnecessary speculation. pic.twitter.com/CFVCrvBQ0i
— Raveen Thukral (@RT_Media_Capt) September 28, 2021