‘ਮੈਂ ਤਾਂ ਪਹਿਲਾਂ ਹੀ ਕਿਹਾ ਸੀ ਨਵਜੋਤ ਸਿੱਧੂ ਸਥਿਰ ਵਿਅਕਤੀ ਨਹੀਂ ਹੈ’: ਕੈਪਟਨ

TeamGlobalPunjab
2 Min Read

ਚੰਡੀਗੜ੍ਹ – ਪੰਜਾਬ ‘ਚ ਤਖਤਾ ਪਲਟ ਤੋਂ ਬਾਅਦ ਸਿਆਸਤ ‘ਚ ਇੱਕ ਹੋਰ ਭੂਚਾਲ ਆ ਗਿਆ ਹੈ। ਪੰਜਾਬ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਨਵਜੋਂਤ ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਨੇ ਬਿਆਨ ਦਿੰਦਿਆਂ ਕਿਹਾ ਕਿ, ‘ਮੈਂ ਤਾਂ ਪਹਿਲਾਂ ਹੀ ਕਿਹਾ ਸੀ ਉਹ ਇੱਕ ਸਥਿਰ ਵਿਅਕਤੀ ਨਹੀਂ ਹੈ ਅਤੇ ਨਾਂ ਹੀ ਉਹ ਪੰਜਾਬ ਦੇ ਅਨੁਕੂਲ ਹੈ।

ਉੱਥੇ ਹੀ ਕੈਪਟਨ ਦੇ ਇਸ ਟਵੀਟ ਨੂੰ ਰੀਟਵੀਟ ਕਰਦਿਆਂ ਰਵੀਨ ਠੁਕਰਾਲ ਨੇ ਸਿੱਧੂ ‘ਤੇ ਤੰਜ ਕਸਦਿਆਂ ਲਿਖਿਆ, ‘ਜਿਸ ਕੀ ਫਿਤਰਤ ਹੀ ਡੱਸਣਾ ਹੈ ਵੋ ਡੱਸੇਗਾ, ਮਤ ਸੋਚਾ ਕਰ…’

ਦੱਸਣਯੋਗ ਹੈ ਕਿ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋ ਗਏ ਹਨ। ਚਰਚਾਵਾਂ ਹਨ ਕਿ ਕੈਪਟਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਵਾਲੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਕੇਂਦਰ ਵਿੱਚ ਵੱਡੀ ਜਿੰਮੇਵਾਰੀ ਦੇਣ ਦੀ ਯੋਜਨਾ ਬਣਾਈ ਬੈਠੀ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੁੰਦੇ ਹਨ, ਤਾਂ ਮੋਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰੀ ਰਾਜ ਖੇਤੀ ਮੰਤਰੀ ਦੀ ਪੇਸ਼ਕਸ਼ ਕਰ ਸਕਦੀ ਹੈ।

Share This Article
Leave a Comment