ਨਵਜੋਤ ਸਿੰਘ ਸਿੱਧੂ ਨੇ ਕੁਝ ਸਮਾਂ ਪਹਿਲਾਂ ਦ ਕਪਿਲ ਸ਼ਰਮਾ ਸ਼ੋਅ ਛੱਡ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਆਪਣੇ ਪੋਲੀਟੀਕਲ ਕਰੀਅਰ ‘ਤੇ ਧਿਆਨ ਦੇਣਾ ਸੀ।ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨਗੀ ਅਹੁਦੇ ਤੋਂ ਮੰਗਲਵਾਰ ਨੂੰ ਅਸਤੀਫਾ ਦਿੱਤਾ ਹੈ।’ਦਿ ਕਪਿਲ ਸ਼ਰਮਾ ਸ਼ੋਅ’ ਦੇ ਪ੍ਰਸ਼ੰਸਕ ਹੁਣ ਇਸ ਗੱਲ ਨੂੰ ਲੈ ਕੇ ਉਤਸੁਕ ਹਨ ਕੀ ਨਵਜੋਤ ਸਿੰਘ ਸਿੱਧੂ ਬਤੌਰ ਜੱਜ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਵਿਚ ਵਾਪਸ ਆਉਣਗੇ।ਦ ਕਪਿਲ ਸ਼ਰਮਾ ਸ਼ੋਅ ਵਿਚ ਬਤੌਰ ਜੱਜ ਨਜ਼ਰ ਆਉਣ ਵਾਲੀ ਅਰਚਨਾ ਪੂਰਨ ਸਿੰਘ ਨੇ ਕਿਹਾ ਹੈ ਕਿ ਉਹ ਕਪਿਲ ਸ਼ਰਮਾ ਸ਼ੋਅ ਦੇ ਜੱਜ ਦੀ ਸੀਟ ਨਵਜੋਤ ਸਿੰਘ ਸਿੱਧੂ ਲਈ ਛੱਡਣ ਲਈ ਤਿਆਰ ਹੈ ਜੇਕਰ ਉਹ ਸ਼ੋਅ ਵਿਚ ਵਾਪਸ ਆਉਂਦੇ ਹਨ।
ਸੋਸ਼ਲ ਮੀਡੀਆ ’ਤੇ ਨਵਜੋਤ ਸਿੰਘ ਸਿੱਧੂ ਦੇ ਸ਼ੋਅ ਨਾਲ ਜੁੜਨ ਨੂੰ ਲੈ ਕੇ ਕਈ ਮੀਮ ਵਾਇਰਲ ਹੋ ਰਹੇ ਹਨ। ਇਕ ਮੀਮ ਅਰਚਨਾ ਪੂਰਨ ਸਿੰਘ ਨੇ ਵੀ ਇੰਸਟਾਗ੍ਰਾਮ ’ਤੇ ਸ਼ੇਅਰ ਕੀਤਾ ਹੈ।