ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਦਿਹਾਂਤ

TeamGlobalPunjab
1 Min Read

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ । ਐਤਵਾਰ ਦੁਪਹਿਰੇ ਕਰੀਬ ਸਾਢੇ ਤਿੰਨ ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਉਹ ਬੀਤੇ ਕੁਝ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ।

 ਜਾਣਕਾਰੀ ਅਨੁਸਾਰ ਉਹ ਬੀਤੇ ਸਮੇਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਰਹੇ ਅਤੇ ਹੁਣ ਉਨ੍ਹਾਂ ਦਾ ਇਲਾਜ ਘਰ ਵਿਚ ਹੀ ਚਲ ਰਿਹਾ ਸੀ ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਬਾਲਾ ਨੇ ਦਸਿਆ ਕਿ ਭਾਈ ਜੋਧਪੁਰੀ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਸਵੇਰੇ 10:30 ਵਜੇ ਗੁ: ਸ਼ਹੀਦਗੰਜ ਨੇੜੇ ਸ਼ਮਸ਼ਾਨ ਘਾਟ ਚਾਟੀਵਿੰਡ ਵਿਖੇ ਕੀਤਾ ਜਾਵੇਗਾ ।

Share This Article
Leave a Comment