ਪ੍ਰਿੰਯਕਾ ਦੀ ਤਰ੍ਹਾਂ ਰਾਹੁਲ ਗਾਂਧੀ ਨੇ ਵੀ ਯੋਗੀ ਸਰਕਾਰ ਨੂੰ ਵੰਗਾਰਿਆ, ਕਾਂਗਰਸੀ ਵਫ਼ਦ ਨਾਲ ਕਰਨਗੇ ਲਖੀਮਪੁਰ ਖੀਰੀ ਦਾ ਦੌਰਾ

TeamGlobalPunjab
1 Min Read

ਨਵੀਂ ਦਿੱਲੀ : ਉਤਰ ਪ੍ਰਦੇਸ਼ ਪੁਲਿਸ ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ । ਵਿਰੋਧੀ ਧਿਰਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਯੋਗੀ ਸਰਕਾਰ ‘ਤੇ ਦਬਾਅ ਬਣਾ ਰਹੀਆਂ ਹਨ । ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਭਲਕੇ (ਬੁੱਧਵਾਰ) ਨੂੰ ਉੱਤਰ ਪ੍ਰਦੇਸ਼ ਪਹੁੰਚਣਗੇ। ਰਾਹੁਲ ਦੇ ਪ੍ਰੋਗਰਾਮ ਅਨੁਸਾਰ ਉਹ ਲਖਨਊ ਤੋਂ ਸੀਤਾਪੁਰ ਦੇ ਰਸਤੇ ਲਖੀਮਪੁਰ ਖੇੜੀ ਜਾਣਗੇ।

ਜਾਣਕਾਰੀ ਅਨੁਸਾਰ ਰਾਹੁਲ, ਕਾਂਗਰਸ ਦੇ 5 ਮੈਂਬਰੀ ਵਫ਼ਦ ਦੇ ਨਾਲ 12:30 ਵਜੇ ਲਖਨਊ ਹਵਾਈ ਅੱਡੇ ਪਹੁੰਚਣਗੇ। ਹਾਲਾਂਕਿ, ਪੁਲਿਸ ਦੀ ਮੁਸਤੈਦੀ ਨੂੰ ਵੇਖਦਿਆਂ ਕਾਂਗਰਸੀ ਸੰਸਦ ਮੈਂਬਰ ਨੂੰ ਲਖਨਊ ਤੋਂ ਬਾਹਰ ਜਾਣਾ ਮੁਸ਼ਕਲ ਹੀ ਪ੍ਰਤੀਤ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ ਲਖੀਮਪੁਰ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਜਾ ਰਹੀ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ 36 ਘੰਟੇ ਨਜ਼ਰਬੰਦ ਰੱਖਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੋਇਆ ਹੈ। ਪ੍ਰਿਯੰਕਾ ਗਾਂਧੀ ਜਿਸ ਰੈਸਟ ਹਾਊਸ ਵਿੱਚ ਨਜ਼ਰਬੰਦ ਸੀ ਉਸੇ ਨੂੰ ਅਸਥਾਈ ਜੇਲ੍ਹ ‘ਚ ਤਬਦੀਲ ਕਰ ਦਿੱਤਾ ਗਿਆ ਹੈ।

ਉਧਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ‘ਚੋਂ ਹੀ ਐਲਾਨ ਕੀਤਾ ਹੈ ਕਿ ‘ਉਹ ਭਾਜਪਾ ਦੀ ਤਾਨਾਸ਼ਾਹੀ ਅੱਗੇ ਝੁਕਣ ਵਾਲੀ ਨਹੀਂ ਹੈ। ਜਿੰਨਾ ਰੋਕਿਆ ਜਾਵੇਗਾ, ਉਨ੍ਹਾਂ ਹੀ ਮਜ਼ਬੂਤੀ ਨਾਲ ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕੇਗੀ।’

 

Share This Article
Leave a Comment