ਨਵੀਂ ਦਿੱਲੀ : ਕਿਸਾਨਾਂ ਨੂੰ ਜੀਪ ਨਾਲ ਕੁਚਲਣ ਵਾਲਾ ਆਰੋਪੀ ਆਸ਼ੀਸ਼ ਮਿਸ਼ਰਾ ਅੱਜ ਆਤਮ ਸਮਰਪਣ ਕਰ ਸਕਦਾ ਹੈ। ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ।
ਮੀਡੀਆ ਰਿਪੋਰਟਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਸ਼ੀਸ਼ ਮਿਸ਼ਰਾ ਦੇ ਅੱਜ ਸਮਰਪਣ ਕਰਨ ਦੀ ਉਮੀਦ ਹੈ। ਪਰ ਕੱਲ੍ਹ ਤੱਕ, ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਦੋਵਾਂ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।