ਚੰਡੀਗੜ੍ਹ : ਸੀਨੀਅਰ ਟਕਸਾਲੀ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋ ਗਿਆ ਹੈ। ਸੇਵਾ ਸਿੰਘ ਸੇਖਵਾਂ ਕੁਝ ਸਮੇਂ ਤੋਂ ਬੀਮਾਰ ਸਨ । ਉਹਨਾਂ ਦੇ ਦੇਹਾਂਤ ਦੀ ਸੂਚਨਾ ਉਹਨਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।
https://www.facebook.com/913829142095562/posts/2636908113120981/?app=fbl
ਸੇਵਾ ਸਿੰਘ ਸੇਖਵਾਂ ਕੁਝ ਸਮਾਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਛੱਡ ਕੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਸਨ ।
ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਜਥੇ. ਸੇਵਾ ਸਿੰਘ ਸੇਖਵਾਂ 71 ਸਾਲ ਦੇ ਸਨ। ਬੁੱਧਵਾਰ ਨੂੰ ਉਨ੍ਹਾਂ ਐਸਕਾਰਟ ਹਸਪਤਾਲ, ਚੰਡੀਗੜ੍ਹ ਵਿਖੇ ਆਖਰੀ ਸਾਹ ਲਏ।
ਜ਼ਿਕਰਯੋਗ ਹੈ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਉੱਘੇ ਸਿਆਸਤਦਾਨ ਮਰਹੂਮ ਜਥੇਦਾਰ ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ।