ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੁਪਰੀਮ ਕੋਰਟ ਕਾਲੇਜੀਅਮ ਦੀ ਸਿਫਾਰਸ਼ ‘ਤੇ ਅੱਠ ਹਾਈ ਕੋਰਟਾਂ ਲਈ ਨਵੇਂ ਮੁੱਖ ਜੱਜ ਨਿਯੁਕਤ ਕੀਤੇ ਹਨ। ਇਸ ਤੋਂ ਇਲਾਵਾ ਚਾਰ ਹਾਈ ਕੋਰਟਾਂ ਦੇ ਮੁੱਖ ਜੱਜਾਂ ਦੇ ਵੀ ਤਬਾਦਲੇ ਕੀਤੇ ਗਏ ਹਨ।
ਕਲਕੱਤਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਰਾਜੇਸ਼ ਬਿੰਦਲ ਨੂੰ ਇਲਾਹਾਬਾਦ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਗਿਆ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਪ੍ਰਕਾਸ਼ ਸ੍ਰੀਵਾਸਤਵ ਨੂੰ ਕਲਕੱਤਾ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ।