ਪ੍ਰਧਾਨਮੰਤਰੀ ਦੇ ਸੰਸਦੀ ਖੇਤਰ ‘ਚ ਪ੍ਰਿਯੰਕਾ ਗਾਂਧੀ ਦੀ ਰੈਲੀ, ਮੋਦੀ ਅਤੇ ਯੋਗੀ ਸਰਕਾਰ ਨੂੰ ਘੇਰਿਆ

TeamGlobalPunjab
1 Min Read

ਵਾਰਾਨਸੀ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅੱਜ ਇੱਕ ਵਾਰ ਫਿਰ ਤੋਂ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਨਸੀ ਵਿਚ ‘ਕਿਸਾਨ ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਦੇ ਹੋਏ ਪ੍ਰਿਯੰਕਾ ਨੇ ਮੋਦੀ ਤੇ ਯੋਗੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ।

ਇਸ ਦੌਰਾਨ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ‘ਤੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਨੇ ਕਿਹਾ ਕਿ ਅਸੀਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਤੱਕ ਲੜਦੇ ਰਹਾਂਗੇ। ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਪੀੜਤ ਕਿਸਾਨ ਪਰਿਵਾਰਾਂ ਨੂੰ ਯੋਗੀ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ।

    ਪ੍ਰਿਅੰਕਾ ਗਾਂਧੀ ਨੇ ਮਹਿੰਗਾਈ ਦੇ ਮੁੱਦੇ ‘ਤੇ ਵੀ ਮੋਦੀ ਸਰਕਾਰ ਨੂੰ ਲਾਹਨਤਾਂ ਪਾਈਆਂ। ਉਨ੍ਹਾਂ ਕਿਹਾ ਪੈਟਰੋਲ-ਡੀਜ਼ਲ 100 ਤੋਂ ਪਾਰ ਜਾ ਚੁੱਕੇ ਹਨ ਅਤੇ ਰਸੋਈ ਗੈਸ ਸਿਲੰਡਰ 900 ਰੁਪਏ ਤੋਂ ਪਾਰ ਜਾ ਚੁੱਕਾ ਹੈ ਪਰ ਸਰਕਾਰ ਤਮਾਸ਼ਾ ਦੇਖ ਰਹੀ ਹੈ। ਲਗਾਤਾਰ ਵਧਦੀਆਂ ਕੀਮਤਾਂ ਕਾਰਨ ਹਰ ਜ਼ਰੂਰੀ ਚੀਜ਼ਾਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਚੁੱਕੀਆਂ ਹਨ, ਪਰ ਪ੍ਰਧਾਨਮੰਤਰੀ ਨੂੰ ਹੁਣ ਵੀ ਸਿਰਫ਼ ਆਪਣੇ ਅਰਬਾਂਪਤੀ ਦੋਸਤਾਂ ਦਾ ਫਾਇਦਾ ਹੀ ਦਿਖ ਰਿਹਾ ਹੈ, ਆਮ ਲੋਕਾਂ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ।

Share This Article
Leave a Comment