ਬਿਜਲੀ ਮੁੱਦੇ ‘ਤੇ ਮੁੱਖ ਮੰਤਰੀ ਦਾ ਸਪੱਸ਼ਟੀਕਰਨ, ਹਰ ਵਰਗ ਦੇ ਲੋਕਾਂ ਦੇ ਬਿੱਲ ਹੋਣਗੇ ਮੁਆਫ

TeamGlobalPunjab
1 Min Read

ਚੰਡੀਗੜ੍ਹ: ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਮੁਫ਼ਤ ਬਿਜਲੀ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ 52 ਲੱਖ ਖਪਤਕਾਰ, ਜਿਨ੍ਹਾਂ ਦਾ ਬਿਜਲੀ ਦਾ ਕੁਨੈਕਸ਼ਨ 2 ਕਿੱਲੋਵਾਟ ਤੱਕ ਦਾ ਹੈ ਉਨ੍ਹਾਂ ਦਾ ਬਕਾਇਆ ਮੁਆਫ ਕੀਤਾ ਜਾਵੇਗਾ। ਜਿਸ ਲਈ ਪੰਜਾਬ ਸਰਕਾਰ ਵਲੋਂ ਫਾਰਮ ਜਾਰੀ ਕੀਤੇ ਜਾਣਗੇ ਜੋ ਕਿ ਤਿਆਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਇਸ ਦਾ ਲਾਭ ਪਿੰਡਾਂ ਦੇ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ ਚਾਹੇ ਉਹ ਕਿਸੇ ਵੀ ਜਾਤ ਨਾਲ ਸਬੰਧ ਰੱਖਦੇ ਹੋਣ।

Share This Article
Leave a Comment