ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਲਈ ਪੰਜਾਬ ਪਹੁੰਚ ਚੁੱਕੇ ਹਨ। ਕੇਜਰੀਵਾਲ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚੇ। ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਉਨ੍ਹਾਂ ਦਾ ਸੁਆਗਤ ਕੀਤਾ।
ਇਸ ਤੋਂ ਬਾਅਦ ਸਭ ਤੋਂ ਪਹਿਲਾਂ ਕੇਜਰੀਵਾਲ ਪਿੰਡ ਸੇਖਵਾਂ ਪੁੱਜੇ, ਜਿੱਥੇ ਉਹਨਾਂ ਮਰਹੂਮ ਆਗੂ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ । ਇਸ ਮੌਕੇ ਕੇਜਰੀਵਾਲ ਦੇ ਨਾਲ ‘ਆਪ’ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵੀ ਹਨ।