ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ.ਮਨਮੋਹਨ ਸਿੰਘ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਖਾਰ ਤੋਂ ਬਾਅਦ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਸ਼ਾਮ ਇਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ।
ਮੋਦੀ ਨੇ ਟਵੀਟ ਕੀਤਾ ਕਿ ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਛੇਤੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
I pray for the good health and speedy recovery of Dr. Manmohan Singh Ji.
— Narendra Modi (@narendramodi) October 14, 2021
ਇਸ ਤੋਂ ਪਹਿਲਾਂ ਕੇਂਦਰੀ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁੱਖ ਮਾਂਡਵੀਆ ਅੱਜ ਸਵੇਰੇ ਨਵੀਂ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਪਹੁੰਚੇ ਅਤੇ ਡਾ.ਮਨਮੋਹਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲਈ।
आज पूर्व प्रधानमंत्री डॉ. मनमोहन सिंह जी से AIIMS, नई दिल्ली में मुलाक़ात की व उनके स्वास्थ्य के विषय में जानकारी ली।
मैं उनके शीघ्र स्वस्थ होने की कामना करता हूं।
— Dr Mansukh Mandaviya (@mansukhmandviya) October 14, 2021