ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ 10 ਮਹੀਨਿਆਂ ਤੋਂ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਵਿਅਕਤੀ ਦਾ ਪਹਿਲਾਂ ਬੇਰਹਿਮੀ ਨਾਲ ਕਤਲ ਕੀਤਾ ਗਿਆ, ਫਿਰ ਉਸ ਦੇ ਹੱਥ ਵੱਢ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਰਾਤ ਨੂੰ ਸਿੰਘੂ ਬਾਰਡਰ ‘ਤੇ ਕੁਝ ਲੋਕਾਂ ਨੇ ਇੱਕ ਅਣਜਾਣ ਵਿਅਕਤੀ ਦਾ ਸੱਜਾ ਹੱਥ ਵੱਢ ਕੇ ਮਾਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਬੈਰੀਕੇਡ ਨਾਲ ਲਟਕਾ ਦਿੱਤੀ। ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋਈ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਕਤਲ ਦਾ ਦੋਸ਼ ਨਿਹੰਗਾਂ ‘ਤੇ ਲਗ ਰਿਹਾ ਹੈ, ਪਰ ਪੁਲਿਸ ਅਧਿਕਾਰੀਆ ਵਲੋਂ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ।