ਚੰਡੀਗੜ੍ਹ : ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਬਿੱਲਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ । ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਹਰ ਹਾਲ ‘ਚ ਮੰਨਵਾ ਕੇ ਰਹਿਣਗੇ। ਸ਼ੁਰੂ ਤੋਂ ਲੈ ਕੇ ਹੁਣ ਤੱਕ ਪੰਜਾਬੀ ਸਿਤਾਰੇ ਕਿਸਾਨਾਂ ਦੇ ਹੱਕ ‘ਚ ਖੜੇ ਹਨ। ਪੰਜਾਬੀ ਇੰਡਸਟਰੀ ਦੇ ਗਾਇਕ ਜੈਜ਼ੀ ਬੀ ਵੀ ਕਿਸਾਨਾਂ ਦੇ ਹੱਕ ‘ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ।
ਗਾਇਕ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਕਹਿ ਰਹੇ ਹਨ ਕਿ ਬੇਸ਼ੱਕ ਭਾਰਤ ਸਰਕਾਰ ਵੱਲੋਂ ਉਸ ਦਾ ਟਵਿੱਟਰ ਅਕਾਊਂਟ ਬੰਦ ਕਰਵਾ ਦਿੱਤਾ ਗਿਆ ਹੈ ਪਰ ਉਸ ਦੀ ਆਵਾਜ਼ ਨੂੰ ਕੋਈ ਵੀ ਬੰਦ ਨਹੀਂ ਕਰਵਾ ਸਕਦਾ।
https://www.instagram.com/tv/CVAGtjgFW8q/?utm_source=ig_web_copy_link
ਇਸ ਦੇ ਨਾਲ ਹੀ ਗਾਇਕ ਨੇ ਆਪਣੇ ਸ਼ੋਅ ਤੋਂ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਅਤੇ ਕਿਸਾਨਾਂ ਦੇ ਹੱਕ ‘ਚ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।