ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਦੇ ਖੁਲਾਸੇ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹਲਚਲ ਮੱਚ ਗਈ ਹੈ। ਮੁਸਤਫ਼ਾ ਨੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ‘ਤੇ ਧਮਕਾਉਣ ਦੇ ਦੋਸ਼ ਲਾਏ ਸਨ । ਇਸ ਤੋਂ ਬਾਅਦ ਹੁਣ ਸੰਦੀਪ ਸੰਧੂ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ ।
ਸੰਧੂ ਨੇ ਸੋਸ਼ਲ ਮੀਡੀਆ ‘ਤੇ ਆਪਣਾ ਪੱਖ ਰੱਖਦੇ ਹੋਏ ਮੁਸਤਫ਼ਾ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰ ਦਿੱਤਾ ਹੈ।
ਸੰਦੀਪ ਸੰਧੂ ਨੇ ਲਿਖਿਆ, ‘ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ ਗੱਲਬਾਤ ਕੀਤੀ ਹੈ,ਕੋਈ ਵੀ ਇਸ ਗੱਲ ਦੀ ਤਸਦੀਕ ਕਰ ਸਕਦਾ ਹੈ ਕਿ ਮੈਂ ਸਾਰਿਆਂ ਨਾਲ ਕਿੰਨੀ ਸਲੀਕੇ ਨਾਲ ਪੇਸ਼ ਆਉਂਦਾ ਹਾਂ।’
It's sad @MohdMustafaips is levelling false and baseless allegations against me.I never told him anything like what he is accusing me of. I'm in public life for 2 decades and have interacted with tens of thousands of people. Anyone can vouch for how decently I deal with everyone.
— Capt.Sandeep Sandhu (@CaptSSandhu) October 17, 2021