ਨਵੀਂ ਦਿੱਲੀ : ਫਿਲਮ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਪੁੱਤਰ ਆਰਿਅਨ ਖ਼ਾਨ ਦੇ ਡਰੱਗ ਕੇਸ ਵਿਚ ਅੱਜ ਸੁਣਵਾਈ ਹੋਈ। NDPS ਨੇ ਇਸ ਵਾਰ ਫਿਰ ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਅਦਾਲਤ ਨੇ ਪਿਛਲੀ ਵਾਰ ਇਸ ਕੇਸ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖਦੇ ਹੋਏ ਅਗਲੀ ਸੁਣਵਾਈ ਨੂੰ 20 ਅਕਤੂਬਰ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਆਖਰੀ ਸੁਣਵਾਈ 14 ਅਕਤੂਬਰ ਨੂੰ ਹੋਈ ਸੀ ਜਦੋਂ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸਣਯੋਗ ਹੈ ਕਿ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਡਰੱਗ ਕੇਸ ਦੇ ਸਿਲਸਿਲੇ ‘ਚ ਕਈ ਦਿਨਾਂ ਤੋਂ ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਬੰਦ ਹਨ।