ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਸਰਕਾਰ ਵਲੋਂ 25 ਅਕਤੂਬਰ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਇਸ ਕਾਰਨ ਮੁਲਤਵੀ ਕੀਤੀ ਗਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਐਸਐਫ ਨੂੰ ਪੰਜਾਬ ਵਿੱਚ 50 ਕਿਲੋਮੀਟਰ ਦੇ ਦਾਇਰੇ ‘ਚ ਤਾਇਨਾਤ ਕਰਨ ਸਬੰਧੀ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ।
ਸਰਬ ਪਾਰਟੀ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਵੇਗੀ। ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਧਿਰਾਂ ਪੰਜਾਬ ਵਿਚ ਬਾਰਡਰ ਦੇ ਨਾਲ 50 ਕਿਲੋਮੀਟਰ ਵਿੱਚ ਬੀਐੱਸਐੱਫ ਦੀ ਤਾਇਨਾਤੀ ਦਾ ਡਟਵਾਂ ਵਿਰੋਧ ਕਰ ਰਹੀਆਂ ਹਨ । ਇਸ ਕਾਰਨ ਹੁਣ ਸਭ ਦੀਆਂ ਨਜ਼ਰਾਂ ਸਰਬ ਪਾਰਟੀ ਮੀਟਿੰਗ ‘ਤੇ ਟਿਕ ਗਈਆਂ ਹਨ । ਅਸਲ ਵਿੱਚ ਸਿਆਸੀ ਪਾਰਟੀਆਂ ਇਹ ਕਹਿਣ ਲੱਗੀਆਂ ਹਨ ਕਿ ਇਹ ਸੰਘਾਤਮਕ ਢਾਂਚੇ ਦੇ ਵਿਰੋਧ ਵਜੋਂ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਫ਼ੈਸਲਾ ਹੈ। ਸਾਡੀ ਨਜ਼ਰ ਬਣੀ ਰਹੇਗੀ ਕਿ ਸਰਬ ਪਾਰਟੀ ਮੀਟਿੰਗ ਵਿੱਚ ਕੀ ਫ਼ੈਸਲਾ ਹੁੰਦਾ ਹੈ ।