ਰੂਪਨਗਰ (ਦਰਸ਼ਨ ਸਿੰਘ ਖੋਖਰ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੇ ਪਿੰਡ ਝੱਲੀਆਂ ਦੇ ਟੋਲ ਪਲਾਜ਼ਾ ਉਤੇ ਧਰਨੇ ‘ਤੇ ਬੈਠੇ ਕਿਸਾਨਾਂ ਕੋਲ ਰੁਕਣ ਲਈ ਕਿਹਾ।
ਮੁੱਖ ਮੰਤਰੀ ਨੇ ਧਰਨੇ ਵਾਲੀ ਥਾਂ ਉਤੇ ਜਾ ਕੇ ਕਿਸਾਨਾਂ ਨਾਲ ਧਰਨੇ ‘ਤੇ ਜਾ ਬੈਠੇ। ਉਨ੍ਹਾਂ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਡਟਵੀਂ ਹਮਾਇਤ ਦਿੱਤੀ।
ਚੰਨੀ ਨੇ ਕਿਸਾਨਾਂ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਕੇਂਦਰ ਵਿਰੁੱਧ ਲੜਾਈ ਵਿਚ ਸਾਡੀ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਹਿੱਤ ਸਾਨੂੰ ਸਭ ਤੋਂ ਪਿਆਰੇ ਹਨ ਅਤੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਤੁਹਾਡੀ ਲੜਾਈ ਵਿਚ ਡਟੇ ਰਹਾਂਗੇ।