ਚੰਡੀਗੜ੍ਹ: ਅਰੂਸਾ ਆਲਮ ਨੂੰ ਲੈ ਕੇ ਲਗਾਤਾਰ ਸਿਆਸੀ ਬਿਆਨਬਾਜ਼ੀ ਜਾਰੀ ਹੈ। ਵਿਰੋਧੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਵੱਖ-ਵੱਖ ਤੰਜ ਕੱਸੇ ਜਾ ਰਹੇ ਹਨ।। ਉਧਰ ਕੈਪਟਨ ਵੀ ਅਰੂਸਾ ਸਬੰਧੀ ਦਿੱਤੇ ਜਾ ਰਹੇ ਬਿਆਨਾਂ ‘ਤੇ ਪਲਟਵਾਰ ਕਰ ਰਹੇ ਹਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਸੋਸ਼ਲ ਮੀਡੀਆ ’ਤੇ ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਰੂਸਾ ਆਲਮ ਵੱਖ-ਵੱਖ ਸ਼ਖ਼ਸੀਅਤਾਂ ਨਾਲ ਨਜ਼ਰ ਆ ਰਹੀ ਹੈ।
ਫੇਸਬੁੱਕ ’ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਟਨ ਨੇ ਲਿਖਿਆ, ‘‘ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ-ਵੱਖ ਪਤਵੰਤੇ ਸੱਜਣਾਂ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲੱਗਦਾ ਹੈ ਕਿ ਉਹ ਸਾਰੇ ਵੀ ਆਈ.ਐੱਸ.ਆਈ. ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਹ ਸਭ ਸਿਰਫ਼ ਤੰਗ ਮਾਨਸਿਕਤਾ ਦਾ ਪ੍ਰਗਟਾਵਾ ਹੈ।”
ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ’ਚ ਅਰੂਸਾ ਆਲਮ ਸੋਨੀਆ ਗਾਂਧੀ, ਸੁਸ਼ਮਾ ਸਵਰਾਜ, ਮੁਲਾਇਮ ਸਿੰਘ ਯਾਦਵ, ਅਸ਼ਵਨੀ ਕੁਮਾਰ ਸ਼ਰਮਾ, ਯਸ਼ਵੰਤ ਸਿਨਹਾ, ਅਭਿਨੇਤਾ ਅਤੇ ਭਾਜਪਾ ਆਗੂ ਸ਼ਤਰੁਘਨ ਸਿਨਹਾ, ਅਦਾਕਾਰ ਦਿਲੀਪ ਸਿੰਘ ਸਣੇ ਹੋਰ ਕਈ ਵੱਡੀਆਂ ਸ਼ਖ਼ਸੀਅਤਾਂ ਨਾਲ ਅਰੂਸਾ ਆਲਮ ਨਜ਼ਰ ਆ ਰਹੀ ਹੈ।