ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ 2022 ਪੰਜਾਬ ਵਿਧਾਨ ਸਭਾ ਚੋਣਾਂਲਈ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਹਲਕਾ ਖੰਨਾ ਤੋਂ ਪਾਰਟੀ ਦੀ ਉਮੀਦਵਾਰ ਐਲਾਨਿਆ ਗਿਆ ਹੈ।
ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂਹਨ ਅਤੇ ਬੀਬੀ ਜਸਦੀਪ ਕੌਰ ਚੰਗੇ ਪੜ੍ਹੇ ਲਿਖ਼ੇ ਅਤੇ ਇਸ ਸਮੇਂ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਖੰਨਾ ਦੇ ਕੌਂਸਲਰ ਹਨ। ਇਸ ਉਮੀਦਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਕੁਲ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨਚ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦਿੱਤੀ।
SAD President S Sukhbir S Badal announced Bibi Jasdeep Kaur W/O S. Yadwinder Singh Yadu as party candidate from assembly constituency of
Khanna. Total announced 78. pic.twitter.com/XK9Sn33DPR
— Dr Daljit S Cheema (@drcheemasad) October 27, 2021