ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਇਲਾਜ ਤੋਂ ਬਾਅਦ ਐਤਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦਿੱਲੀ ਤੋਂ ਛੁੱਟੀ ਦੇ ਦਿੱਤੀ ਗਈ।
ਡਾਕਟਰ ਸਿੰਘ ਨੂੰ ਏਮਜ਼ ਤੋਂ ਸ਼ਾਮ 5:20 ਵਜੇ ਛੁੱਟੀ ਮਿਲੀ। ਉਨ੍ਹਾਂ ਨੂੰ 13 ਅਕਤੂਬਰ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਉਦੋਂ ਤੋਂ ਉਹ ਡਾਕਟਰਾਂ ਦੀ ਨਿਗਰਾਨੀ ਵਿੱਚ ਸਨ।
ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਮਜ਼ੋਰੀ ਦੀ ਸ਼ਿਕਾਇਤ ਕੀਤੀ ਸੀ।
ਏਮਜ਼ ਵਿਖੇ ਭਰਤੀ ਹੋਣ ਤੋਂ ਅਗਲੇ ਦਿਨ ਡਾ: ਮਨਮੋਹਨ ਸਿੰਘ ਦਾ ਹਾਲਚਾਲ ਪੁੱਛਣ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਹਸਪਤਾਲ ਗਏ ਸਨ।