ਅਗਲਾ ਮੁੱਖ ਮੰਤਰੀ ਉਸ ਨੂੰ ਹੀ ਬਣਾਇਆ ਜਾਵੇ ਜੋ ਪੰਜਾਬ ਦਾ ਖਾਲੀ ਖ਼ਜ਼ਾਨਾ ਭਰੇਗਾ: ਸਿੱਧੂ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬੀਆਂ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਅਗਲਾ ਮੁੱਖ ਮੰਤਰੀ ਉਸੇ ਨੂੰ ਹੀ ਬਣਾਇਆ ਜਾਵੇ ਜੋ ਪੰਜਾਬ ਵਿਚੋਂ ਮਾਫ਼ੀਆ ਰਾਜ ਖ਼ਤਮ ਕਰੇਗਾ।

ਬ੍ਰਾਹਮਣ ਸਭਾ ਪੰਜਾਬ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿੱਚ ਕਰਵਾਏ ਇਕ ਸਮਾਗਮ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੇ ਪੱਖ ਪਾਤ ਤੋਂ ਉੱਪਰ ਉੱਠਣ ਦੀ ਜ਼ਰੂਰਤ ਹੈ। ਪੰਜਾਬ ਦੇ ਵਿਕਾਸ ਲਈ ਉਸੇ ਨੂੰ ਹੀ ਮੁੱਖ ਮੰਤਰੀ ਬਣਾਇਆ ਜਾਵੇ ਜੋ ਪੰਜਾਬ ਦਾ ਖਾਲੀ ਖ਼ਜ਼ਾਨਾ ਭਰੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗਾ। ਸਿੱਧੂ ਨੇ ਕਿਹਾ ਕਿ ਮੇਰੇ ਮਾਤਾ ਹਿੰਦੂ ਸਨ ਅਤੇ ਪਿਤਾ ਗੁਰਸਿੱਖ ਪਰ ਮੈਂ ਪੰਜਾਬੀ ਹਾਂ ਤੇ ਸਮੂਹ ਪੰਜਾਬੀਆਂ ਨੂੰ ਪੰਜਾਬ ਦੇ ਭਲੇ ਲਈ ਹੀ ਸੋਚਣਾ ਚਾਹੀਦਾ ਹੈ ।

ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਦੇ ਦਿਵਾਲੀ ਗਿਫਟ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਤੋਹਫੇ ਨਹੀਂ, ਰੋਡਮੈਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੌਣੇ ਪੰਜ ਸਾਲ ਇੱਕ ਦੂਜੇ ਨੂੰ ਹਟਾਉਣ-ਲਗਾਉਣ ਦੀ ਗੱਲ ਚੱਲਦੀ ਰਹੀ ਅਤੇ ਆਖਰੀ ਦੋ ਮਹੀਨਿਆਂ ਵਿੱਚ ਵੱਡੇ-ਵੱਡੇ ਐਲਾਨ ਕੀਤੇ ਜਾਂਦੇ ਹਨ।

Share This Article
Leave a Comment