ਚੰਡੀਗੜ੍ਹ : ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਤੋਂ ਬਾਅਦ ਪੰਜਾਬ ‘ਚ ਵੀ ਪੈਟਰੋਲ-ਡੀਜ਼ਲ ਸਸਤਾ ਹੋਵੇਗਾ। 6 ਨਵੰਬਰ ਨੂੰ ਹੋਣ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੀਟਿੰਗ ‘ਚ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।
ਸੂਬੇ ਦੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਸ ਬਾਰੇ ਕੈਬਨਿਟ ਮੀਟਿੰਗ ‘ਚ ਫ਼ੈਸਲਾ ਲਿਆ ਜਾਵੇਗਾ। ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।
ਕੇਂਦਰ ਸਰਕਾਰ ਨੇ ਸੂਬਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਟੈਕਸ ਘਟਾਉਣ। ਇਸ ਤੋਂ ਇਲਾਵਾ 8 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਵਿਚ ਲੰਬਿਤ ਬਿੱਲਾਂ ਦੇ ਪਾਸ ਹੋਣ ਦੀ ਵੀ ਸੰਭਾਵਨਾ ਹੈ।