ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਸ਼ਨੀਵਾਰ ਨੂੰ ਹੋਣ ਵਾਲੀ ਬੈਠਕ ਦੇ ਤੈਅ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਬੈਠਕ ਨੂੰ ਇੱਕ ਦਿਨ ਅੱਗੇ ਪਾ ਦਿੱਤਾ ਗਿਆ ਹੈ। ਇਹ ਬੈਠਕ ਹੁਣ ਐਤਵਾਰ ਨੂੰ ਸੱਦੀ ਗਈ ਹੈ।
ਸ਼ੁੱਕਰਵਾਰ ਦੇਰ ਸ਼ਾਮੀਂ ਜਾਰੀ ਕੀਤੇ ਗਏ ਵੇਰਵੇ ਦੇ ਅਨੁਸਾਰ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੁਣ ਐਤਵਾਰ ਨੂੰ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਦੱਸਿਆ ਜਾਵੇਗਾ।