ਚੰਡੀਗੜ੍ਹ: ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਵਿੱਚ ਚਰਨਜੀਤ ਚੰਨੀ ਸਰਕਾਰ ਵੱਲੋਂ ਇਨਸਾਫ਼ ਦੇ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਐਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰ ਦਿੱਤਾ ਗਿਆ ਹੈ।ਆਪਣੀ ਬਹਾਲੀ ਲਈ ਐਸਪੀ ਬਿਕਰਮਜੀਤ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਹਾਲਾਂਕਿ ਇਹ ਮਾਮਲਾ ਅਜੇ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।
ਐਸਪੀ ਬਿਕਰਮਜੀਤ ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ ਹੈ। ਅਕਾਲੀ ਦਲ ਨੇ ਇਸ ਬਹਾਲੀ ਉਤੇ ਸਵਾਲ ਖੜ੍ਹੇ ਕੀਤੇ ਹਨ। ਦੱਸ ਦਈਏ ਕਿ ਪਿਛਲੀ ਕੈਪਟਨ ਸਰਕਾਰ ਨੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮ ਸਾਹਮਣੇ ਆਉਣ ਪਿੱਛੋਂ ਬਿਕਰਮਜੀਤ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।