ਮੁਹਾਲੀ/ ਚੰਡੀਗੜ੍ਹ : ਬੀਤੇ ਰੋਜ਼ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ 7 ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਹੈ ।
ਈ.ਡੀ. ਵਲੋਂ ਹਵਾਲਾ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਕ ਦਿਨ ਦਾ ਰਿਮਾਂਡ ਮਿਲਿਆ ਸੀ, ਇਸ ਮਗਰੋਂ ਖਹਿਰਾ ਨੂੰ ਅੱਜ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਅੱਜ ਅਦਾਲਤ ਵਲੋਂ ਈ.ਡੀ. ਦੇ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜਦਿਆਂ 18 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।