ਨਿਊਜ਼ ਡੈਸਕ :ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 17 ਨਵੰਬਰ ਯਾਨੀ ਕੱਲ੍ਹ ਤੋਂ ‘ਸ੍ਰੀ ਕਰਤਾਰਪੁਰ ਸਾਹਿਬ ਲਾਂਘਾ’ ਖੁੱਲ੍ਹਣ ਜਾ ਰਿਹਾ ਹੈ।
ਦੱਸ ਦਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।