ਚੰਡੀਗੜ੍ਹ: ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਦੀ ਮੰਗਣੀ ਹੋ ਗਈ ਹੈ ਤੇ ਹੁਣ ਉਹ ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ।
ਪੁਖਰਾਜ ਭੱਲਾ ਦਾ ਪਟਿਆਲਾ ਦੀ ਦੀਸ਼ੂ ਸਿੱਧੂ ਨਾਲ 19 ਨਵੰਬਰ ਨੂੰ ਵਿਆਹ ਹੋਣ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਦੀਸ਼ੂ ਸਿੱਧੂ ਕੈਨੇਡਾ ਦੀ ਵਸਨੀਕ ਹੈ, ਜਦਕਿ ਉਹ ਮੂਲ ਰੂਪ ’ਚ ਪੰਜਾਬ ਦੇ ਪਟਿਆਲਾ ਦੀ ਰਹਿਣ ਵਾਲੀ ਹੈ।
ਬੀਤੇ ਦਿਨੀਂ ਯਾਨੀ 16 ਨਵੰਬਰ ਨੂੰ ਇਸ ਜੋੜੀ ਨੇ ਮੰਗਣੀ ਕਰਵਾਈ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।