ਚੰਡੀਗੜ੍ਹ ( ਬਿੰਦੂ ਸਿੰਘ ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਦੀ ਕੈਬਨਿਟ ਦੇ ਨਾਲ ਕਰਤਾਰਪੁਰ ਸਾਹਿਬ ਨਹੀਂ ਜਾ ਸਕਣਗੇ ਕਿਉਂਕਿ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਅਜੇ ਪਰਮਿਸ਼ਨ ਨਹੀਂ ਦਿੱਤੀ ਗਈ ਹੈ ।
ਸਿੱਧੂ ਦੇ ਮੀਡੀਆ ਸਲਾਹਕਾਰ ਜਗਤਾਰ ਸਿੱਧੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਦਿਹਾੜਾ 19 ਦਸੰਬਰ ਨੂੰ ਹੈ। ਹਰ ਪੰਜਾਬੀ ਦੀ ਇੱਛਾ ਹੁੰਦੀ ਹੈ ਕਿ ਉਹ ਉਸ ਦਿਨ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰੇ ਤੇ ਮੱਥਾ ਟੇਕੇ । ਪਰ ਕਾਂਗਰਸ ਪ੍ਰਧਾਨ ਸਿੱਧੂ ਨੂੰ 18 ਤੇ 19 ਦਸੰਬਰ ਲਈ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਮਿਲੀ ਤੇ ਹੁਣ ਉਹ 20 ਨੂੰ ਹੀ ਜਾ ਸਕਣਗੇ ।
ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੀ ਕੈਬਨਿਟ ਕਰਤਾਰਪੁਰ ਜਾਣ ਲਈ ਰਵਾਨਾ ਹੋ ਰਹੀ ਹੈ ।