ਸਿਮਰਜੀਤ ਸਿੰਘ ਬੈਂਸ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ, 1 ਦਸੰਬਰ ਤਕ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

TeamGlobalPunjab
1 Min Read

ਲੁਧਿਆਣਾ : ਜਬਰ ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਬੈਂਸ ਖ਼ਿਲਾਫ਼ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ।

ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ 1 ਦਸੰਬਰ ਤੱਕ ਕੋਰਟ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਪੀੜਤਾ ਦੇ ਵਕੀਲ ਹਰੀਸ਼ ਰਾਏ ਢਾਂਡਾ ਵਲੋਂ ਸਾਂਝੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜੁਲਾਈ ਮਹੀਨੇ ਵਿੱਚ ਵਿਧਾਇਕ ਬੈਂਸ ਅਤੇ ਉਸ ਦੇ ਛੇ ਸਾਥੀਆਂ ਖ਼ਿਲਾਫ਼ ਜਬਰ-ਜਨਾਹ ਦੇ ਇੱਕ ਮਾਮਲੇ ਵਿੱਚ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਨੇ ਬੀਤੇ ਦਿਨ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ।

ਜ਼ਿਕਰਯੋਗ ਹੈ ਕਿ ਮਾਨਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੇ  ਪਹਿਲਾਂ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ 18 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਵਿਧਾਇਕ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਹੁਣ ਮਾਨਯੋਗ ਜੱਜ ਨੇ ਬੈਂਸ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ।

Share This Article
Leave a Comment