ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕ ਵੱਡਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਲਾਂਘਾ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦਾ ਧੰਨਵਾਦ ਕੀਤਾ ਹੈ। ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਵੀ ਦਿੱਤੀ ਹੈ।
Dedicated to 552nd Parkash Purab of Guru Nanak Dev ji, We will run free buses for pilgrims to #kartarpurcorridor from across the Punjab. I wholeheartedly thank PM @narendramodi ji and Pakistan PM @ImranKhanPTI ji for reopening the Corridor. pic.twitter.com/xDhaGX5vMH
— Charanjit S Channi (@CHARANJITCHANNI) November 18, 2021