ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ।
ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ