ਪਟਿਆਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਵੱਡੇ ਐਲਾਨ ਕੀਤੇ ਗਏ ਹਨ।
ਯੂਨੀਵਰਸਿਟੀ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਦਿੱਤੀ ਜਾਂਦੀ ਲਗਭਗ 10 ਕਰੋੜ ਰੁਪਏ ਦੀ ਮਹੀਨਾਵਾਰ ਗ੍ਰਾਂਟ ਨੂੰ ਵਧਾ ਕੇ 20 ਕਰੋੜ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਵਲੋਂ ਭਰਿਆ ਜਾਵੇਗਾ। ਮੁੱਖ ਮੰਤਰੀ ਦੇ ਇਹਨਾਂ ਐਲਾਨਾਂ ਤੋਂ ਬਾਅਦ ਯੂਨੀਵਰਸਿਟੀ ਦੇ ਮੁਲਾਜ਼ਮਾਂ ‘ਚ ਖੁਸ਼ੀ ਪਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੀ.ਐਮ. ਚਰਨਜੀਤ ਸਿੰਘ ਚੰਨੀ ਦਾ ਪੰਜਾਬੀ ਯੂਨੀਵਰਸਿਟੀ ਦਾ ਇਹ ਪਹਿਲਾ ਦੌਰਾ ਸੀ।