ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਇਜਲਾਸ ਲਈ ਰਾਜਧਾਨੀ ਦਿੱਲੀ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਸਿੱਖ ਫਾਰ ਜਸਟਿਸ ਸੰਗਠਨ ਵੱਲੋਂ ਧਮਕੀ ਦਿਤੀ ਗਈ ਹੈ ਜਿਸ ਤੋਂ ਬਾਅਦ ਦਿੱਲੀ ਪੁਲਿਸ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਵੀ ਅਲਰਟ ‘ਤੇ ਹਨ। ਦਰਅਸਲ, ਸਿੱਖਸ ਫਾਰ ਜਸਟਿਸ ਨੇ ਇੱਕ ਆਨਲਾਈਨ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਕਿਸਾਨਾਂ ਨੂੰ ਸੰਸਦ ਦਾ ਘਿਰਾਓ ਕਰਨ ਅਤੇ ‘ਖਾਲਿਸਤਾਨੀ’ ਝੰਡਾ ਲਹਿਰਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ।
Delhi | Intelligence agencies have sounded an alert after Sikhs for Justice released an online video appealing to farmers to gherao Parliament & hoist the 'Khalistani' flag there today.Delhi Police & other agencies asked to remain alert and vigilant by the Intelligence agencies.
— ANI (@ANI) November 29, 2021
ਅਜ ਤੋਂ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਹੇ ਹਨ। ਦਿੱਲੀ-ਐੱਨਸੀਆਰ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ 29 ਮਾਰਚ ਨੂੰ ਸੰਸਦ ਤਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਆਪਣੇ ਵੱਲੋਂ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ ਤਾਂ ਜੋ ਸੰਸਦ ਦੇ ਸੈਸ਼ਨ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।