ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਖੇਤੀ ਕਾਨੂੰਨ ਰੱਦ ਹੋ ਜਾਣਗੇ।
ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਿੱਲ ਸਾਰੀਆਂ ਥਾਂਵਾਂ ’ਤੇ ਪਾਸ ਹੋਵੇਗਾ ਪਰ ਅਸੀਂ ਹੋਰ ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਇੱਥੋਂ ਨਹੀਂ ਜਾਵਾਂਗੇ।
ਟਿਕੈਤ ਨੇ ਕਿਹਾ ਕਿ ਸਰਕਾਰ ਇਹ ਚਾਹੁੰਦੀ ਹੈ ਕਿ ਅਸੀਂ ਬਿਨਾਂ ਕਿਸੇ ਗੱਲਬਾਤ ਕੀਤੇ ਅੰਦੋਲਨ ਖਤਮ ਕਰਕੇ ਚਲੇ ਜਾਈਏ। ਸਾਡੇ ਬਹੁਤ ਸਾਰੇ ਮਸਲੇ ਹਨ। ਟਿਕੈਤ ਨੇ ਕਿਹਾ ਜਦੋਂ ਤੱਕ ਸਰਕਾਰ ਸਾਡੀ ਗੱਲ ਨਹੀਂ ਮੰਨਦੀ, ਉਦੋਂ ਤੱਕ ਅਸੀਂ ਪੂਰੇ ਦੇਸ਼ ਦੀ ਜਨਤਾ ਨੂੰ ਜਾਗਰੂਕ ਕਰਾਂਗੇ।