ਯੂ. ਕੇ. ਦੀ ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਤਿੰਨ ਖੇਤੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਜ਼ਾਹਿਰ ਕੀਤੀ ਖੁਸ਼ੀ

TeamGlobalPunjab
1 Min Read

ਯੂ. ਕੇ: ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਦੋਹਾਂ ਸਦਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਪਾਸ ਕੀਤਾ ਗਿਆ।  ਤਿੰਨ ਖੇਤੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਵੱਖ-ਵੱਖ ਸੰਸਦ ਮੈਂਬਰਾਂ ਵੱਲੋਂ ਇਸ ਲਈ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ।

ਯੂ. ਕੇ. ਦੀ ਐੱਮ. ਪੀ. ਪ੍ਰੀਤ ਕੌਰ ਗਿੱਲ ਨੇ  ‘ਤੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ ਹੈ ਜੋ ਅਸੀਂ ਦੇਖਿਆ ਹੈ। ਕੋਰੋਨਾ ਮਹਾਮਾਰੀ ਦੌਰਾਨ ਵੀ ਕਿਸਾਨ ਪਿੱਛੇ ਨਹੀਂ ਹਟੇ। ਅਸੀਂ ਉਨ੍ਹਾਂ ਦੇ ਹੌਸਲੇ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾਂ ਦਿਨ ਸੀ ਅਤੇ ਅੱਜ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਲਈ ਬਹੁਤ-ਬਹੁਤ ਧੰਨਵਾਦ।

Share This Article
Leave a Comment