ਬ੍ਰਿਟਿਸ਼ ਕੋਲੰਬੀਆ: ਕੈਨੇਡਾ ਦੇ ਪ੍ਰਿੰਸਟਨ ਹਾਈਵੇ 3 ‘ਤੇ 26 ਨਵੰਬਰ ਨੂੰ ਵਾਪਰੇ ਭਿਆਨਕ ਹਾਦਸੇ ‘ਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਪਛਾਣ ਹੋ ਗਈ ਹੈ। 22 ਸਾਲਾ ਪੰਜਾਬੀ ਨੌਜਵਾਨ ਰਾਜਨਬੀਰ ਸਿੰਘ ਗਿੱਲ ਇਸ ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ, ਜਿਸ ਨੂੰ ਗੰਭੀਰ ਹਾਲਤ ‘ਚ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਹਾਈਵੇਅ 3 ‘ਤੇ ਦੋ ਟਰਾਂਸਪੋਰਟ ਟਰੱਕਾਂ ਦੀ ਆਪਸ ਵਿੱਚ ਟੱਕਰ ਹੋਣ ਨਾਲ ਅੱਗ ਲੱਗ ਗਈ ਸੀ। ਇਸ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ‘ਚ ਰਾਜਨਬੀਰ ਸਿੰਘ ਗਿੱਲ ਵੀ ਸ਼ਾਮਲ ਸੀ।
ਜਾਣਕਾਰੀ ਮੁਤਾਬਕ ਰਾਜਨਬੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਸਾਲ 2018 ‘ਚ ਭਾਰਤ ਤੋਂ ਕੈਨੇਡਾ ਆਇਆ ਸੀ।
ਰਾਜਨਬੀਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ GoFundMe ਮੁਹਿੰਮ ਸ਼ੁਰੂ ਕੀਤੀ ਗਈ ਹੈ।