ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਓਮੀਕਰੋਨ ਵੈਰੀਏਂਟ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬੈਂਗਲੁਰੂ, ਮੁੰਬਈ ਅਤੇ ਜਾਮਨਗਰ ਤੋਂ ਬਾਅਦ ਹੁਣ ਦਿੱਲੀ ‘ਚ ਓਮੀਕਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਕਿ ਸੰਕਰਮਿਤ ਵਿਅਕਤੀ ਤਨਜ਼ਾਨੀਆ ਤੋਂ ਆਇਆ ਸੀ।
ਹਵਾਈ ਅੱਡੇ ‘ਤੇ ਜਾਂਚ ਤੋਂ ਬਾਅਦ ਦੱਸਿਆ ਗਿਆ ਕਿ ਉਹ ਓਮੀਕਰੋਨ ਨਾਲ ਸੰਕਰਮਿਤ ਸੀ। ਇਸ ਵਿਅਕਤੀ ਨੂੰ ਦਿੱਲੀ ਦੇ ਐਲਐਨਜੇਪੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਗੁਜਰਾਤ ਦੇ ਜਾਮਨਗਰ ਵਿੱਚ ਓਮੀਕਰੋਨ ਸੰਕਰਮਿਤ ਪਾਇਆ ਗਿਆ ਸੀ। ਇਸ ਦੇ ਨਾਲ ਹੀ, ਮੁੰਬਈ ਅਤੇ ਬੈਂਗਲੁਰੂ ਵਿੱਚ ਓਮੀਕਰੋਨ ਦੇ ਕੇਸਾਂ ਸਮੇਤ, ਦੇਸ਼ ਵਿੱਚ ਇਸ ਵੇਰੀਐਂਟ ਦੇ ਕੁੱਲ 5 ਸੰਕਰਮਿਤ ਪਾਏ ਗਏ ਹਨ।
ਓਮੀਕਰੋਨ ਦੇ ਖਤਰੇ ਨੂੰ ਵੇਖਦਿਆਂ ਵੱਖ-ਵੱਖ ਸੂਬਿਆਂ ਵਿੱਚ ਸਰਕਾਰਾਂ ਨੇ ਨਾਗਰਿਕਾਂ ਨੂੰ ਪੂਰੀ ਸਾਵਧਾਨੀ ਰੱਖਣ, ਕੋਰੋਨਾ ਹਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ ਲਈ ਕਿਹਾ ਹੈ ।