ਫਰੀਦਕੋਟ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਸਾਈਕਲ ਯਾਤਰਾ ‘ਤੇ ਰਵਾਨਾ ਹੋਏ ਨੌਜਵਾਨ

TeamGlobalPunjab
2 Min Read

ਫਰੀਦਕੋਟ: ਅੱਜ ਫਰੀਦਕੋਟ ‘ਚ ਬਣੇ ਬਾਬਾ ਸ਼ੇਖ ਫਰੀਦ ਜੀ ਦੇ ਅਸਥਾਨ ਟਿੱਲਾ ਬਾਬਾ ਫਰੀਦ ਜੀ ਤੋਂ ‘ ਅਰਬਨ ਪੇਂਡੂ ਰਾਈਡਰਜ਼’ ਵੱਲੋਂ ਫਰੀਦਕੋਟ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਸਾਈਕਲ ਯਾਤਰਾ ਸ਼ੁਰੂ ਕੀਤੀ ਗਈ ਹੈ। ਟਿੱਲਾ ਬਾਬਾ ਫ਼ਰੀਦ ਜੀ ਦੇ ਅਸਥਾਨ ‘ਤੇ ਨਤਮਸਕ ਹੋਣ ‘ਤੇ ਟਿੱਲਾ ਬਾਬਾ ਫਰੀਦ ਜੀ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਇਸ ਯਾਤਰਾ ਲਈ ਝੰਡੀ ਦੇਕੇ ਰਵਾਨਾ ਕੀਤਾ ਗਿਆ। ਸਾਈਕਲ ਰਾਈਡਰਜ਼ ਆਪਣੀ ਯਾਤਰਾ ਦੌਰਾਨ ਰਸਤੇ ‘ਚ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਦੇ ਹੋਏ 10 ਦਸੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਪੁਹੰਚ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨਗੇ।

ਇਸ ਮੌਕੇ ਸਾਈਕਲ ਰਾਈਡਰ ਨਵਜੋਤ ਸਿੰਘ ਨੇ ਦੱਸਿਆ ਕਿ ਅਸੀਂ ਪਿਛਲੇ ਸਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਕਰਕੇ ਦਿੱਲੀ ਧਰਨੇ ‘ਚ ਸ਼ਾਮਿਲ ਹੋਣ ਲਈ ਸਾਈਕਲਾਂ ‘ਤੇ ਗਏ ਸੀ। ਅਸੀਂ ਅਰਦਾਸ ‘ਚ ਕਿਹਾ ਸੀ ਕਿ ਕਿਸਾਨੀ ਸੰਘਰਸ਼ ਦੀ ਜਿੱਤ ਤੋਂ ਬਾਅਦ ਅਸੀਂ ਫਿਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜਾਵਾਂਗੇ।

ਉਨ੍ਹਾਂ ਨੇ ਅੱਗੇ ਕਿਹਾ ਕਿ, ‘ਹੁਣ ਜੋ ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਹਲੇ ਵੀ ਕੁਝ ਮੰਗਾ ਹਨ ਜਿਸ ਨੂੰ ਪੂਰਾ ਹੋਣ ਲਈ ਅਸੀਂ ਫਿਰ ਤੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਕੇ ਅਰਦਾਸ ਬੇਨਤੀ ਕਰਾਂਗੇ ਅਤੇ ਉਸ ਤੋਂ ਬਾਅਦ ਅਸੀਂ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਕੇ 10 ਦਸੰਬਰ ਨੂੰ ਉਥੇ ਦਰਸ਼ਨਾਂ ਲਈ ਪਹੁੰਚਾਂਗੇ। ਇਸ ਦੇ ਨਾਲ-ਨਾਲ ਅਸੀਂ ਰਸਤੇ ‘ਚ ਆਉਂਦੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਵੀ ਕਰਾਂਗੇ।’

Share This Article
Leave a Comment