ਆਸਟ੍ਰੇਲੀਆ ਦੇ ਉੱਪ ਪ੍ਰਧਾਨ ਮੰਤਰੀ ਨੂੰ ਅਮਰੀਕਾ ਦੇ ਦੌਰੇ ਦੌਰਾਨ ਹੋਇਆ ਕੋਰੋਨਾ

TeamGlobalPunjab
1 Min Read

ਸਿਡਨੀ/ਵਾਸ਼ਿੰਗਟਨ : ਆਸਟ੍ਰੇਲੀਆ ਦੇ ਉੱਪ ਪ੍ਰਧਾਨ ਮੰਤਰੀ ਬਰਨਬੀ ਜੌਇਸ ਨੇ ਦੱਸਿਆ ਕਿ ਉਹਨਾਂ ਨੂੰ ਅਮਰੀਕਾ ‘ਚ ਵਾਸ਼ਿੰਗਟਨ ਦੌਰੇ ਦੌਰਾਨ ਕੋਰੋਨਾ ਵਾਇਰਸ ਹੋਇਆ ਸੀ। ਬਰਨਬੀ ਜੌਇਸ ਨੇ ਟਵੀਟ ਕਰ ਕੇ ਦੱਸਿਆ ਕਿ ਉਹ ਇਨਫੈਕਸ਼ਨ ਦੇ ਹਲਕੇ ਲੱਛਣ ਮਹਿਸੂਸ ਕਰ ਰਹੇ ਸਨ, ਇਸ ਲਈ ਉਹਨਾਂ ਨੇ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ।

ਜੌਇਸ ਨੇ ਕਿਹਾ ਕਿ ਉਨ੍ਹਾਂ ਦੇ ਵਫ਼ਦ ਵਿਚ ਮੌਜੂਦ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਹਾਲੇ ਤੱਕ ਇਹ ਸਾਫ ਨਹੀਂ ਹੋਇਆ ਹੈ ਕਿ ਉਹ ਵਾਇਰਸ ਦੇ ਕਿਸ ਵੈਰੀਐਂਟ ਨਾਲ ਪ੍ਰਭਾਵਿਤ ਹੋਏ ਹਨ। ਅਮਰੀਕਾ ਆਉਣ ਤੋਂ ਪਹਿਲਾਂ ਉਹ ਲੰਡਨ ਦੇ ਦੌਰੇ ‘ਤੇ ਗਏ ਸਨ।

Share This Article
Leave a Comment