ਮੈਕਸੀਕੋ: ਦੱਖਣੀ ਮੈਕਸੀਕੋ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ‘ਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਦੱਖਣੀ ਚਿਆਪਾਸ ਰਾਜ ਦੀ ਰਾਜਧਾਨੀ ਟਕਸਟਲਾ ਗੁਟੇਰੇਜ਼ ਨੇੜੇ ਇਕ ਹਾਈਵੇਅ ‘ਤੇ 100 ਤੋਂ ਵੱਧ ਪਰਵਾਸੀਆਂ ਨਾਲ ਭਰਿਆ ਟਰਾਲਾ ਪਲਟ ਗਿਆ। ਜਿਸ ‘ਚ ਹੁਣ ਤੱਕ 53 ਮੌਤਾਂ ਦੀ ਪੁਸ਼ਟੀ ਹੋਈ ਹੈ ਤੇ 50 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ।
ਮੈਕਸੀਕੋ ਦੀ ਨਾਗਰਿਕ ਸੁਰੱਖਿਆ ਏਜੰਸੀ ਦੇ ਮੁਖੀ ਲੁਈਸ ਮੈਨੁਅਲ ਗਾਰਸੀਆ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਟਰਾਲਾ, ਮੱਧ ਅਮਰੀਕਾ ਤੋਂ ਗੈਰ-ਕਾਨੂੰਨੀ ਤੌਰ ‘ਤੇ ਪਰਵਾਸੀਆਂ ਨੂੰ ਲੈ ਕੇ ਜਾ ਰਿਹਾ ਸੀ।