ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਜਿਸ ਤਹਿਤ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੀ ਇਕ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਇਸ ਸੂਚੀ ਵਿੱਚ ਆਮ ਆਦਮੀ ਪਾਰਟੀ ਵੱਲੋਂ 30 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਇਨ੍ਹਾਂ ਉਮੀਦਵਾਰਾਂ ਵਿੱਚ ਮੁੱਖ ਤੌਰ ‘ਤੇ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦਾ ਨਾਮ ਵੀ ਸ਼ਾਮਲ ਹੈ। ਅਨਮੋਲ ਗਗਨ ਮਾਨ ਵਿਧਾਨ ਸਭਾ ਹਲਕਾ ਖਰੜ ਤੋਂ ਚੋਣ ਲੜਨਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਖਰੜ ਵਿਧਾਨ ਸਭਾ ਹਲਕਾ ਜਿੱਤਿਆ ਹੋਇਆ ਸੀ।
ਕੰਵਰ ਸੰਧੂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਖਰੜ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਕੰਵਰ ਸੰਧੂ ਨੇ ਅਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਸੀ। ਜਿਸ ਤੋਂ ਬਾਅਦ ਅਨਮੋਲ ਗਗਨ ਮਾਨ ਨੂੰ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਦਿੱਤੀ ਹੈ।
ਇਨ੍ਹਾਂ 30 ਉਮੀਦਵਾਰਾਂ ਦੀ ਸੂਚੀ ਵਿੱਚ ਹੋਰ ਕਿਹੜੇ ਕਿਹੜੇ ਨਾਮ ਸ਼ਾਮਲ ਹਨ ਹੇਠਾਂ ਦਿੱਤੀ ਗਈ ਸੂਚੀ ਵਿੱਚੋਂ ਪੜ੍ਹੋ :-