ਨਵੀਂ ਦਿੱਲੀ : ਕਿਸਾਨੀ ਮੋਰਚਾ ਫ਼ਤਿਹ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਨਤਮਸਤਕ ਹੋਣ ਪੁੱਜੇ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਅਕਾਲ ਪੁਰਖ਼ ਦਾ ਸ਼ੁਕਰਾਨਾ ਅਦਾ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਸ਼.ਕੇ.ਐੱਮ. ਦੇ ਵਫ਼ਦ ਦਾ ਸਨਮਾਨ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚੇ ਦੇ ਵਫ਼ਦ ਨੂੰ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਏ ਸੰਖੇਪ ਸਮਾਗਮ ਵਿਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ੀਸ਼ ਤੇ ਰਹਿਮਤ ਸਦਕਾ ਕਿਸਾਨ ਮੋਰਚੇ ਵਿਚ ਜਿੱਤ ਹੋਈ ਹੈ।