ਚੰਡੀਗੜ੍ਹ : ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨੇ ਦੁਨੀਆ ਭਰ ਵਿੱਚ ਦਹਿਸ਼ਤ ਫੈਲਾਈ ਹੋਈ ਹੈ।ਚੰਡੀਗੜ੍ਹ ’ਚ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਦੀ ਐਂਟਰੀ ਹੋ ਗਈ ਹੈ। ਚੰਡੀਗੜ੍ਹ ਵਿੱਚ ਇੱਕ 20 ਸਾਲਾਂ ਨੌਜਵਾਨ ਓਮੀਕ੍ਰੋਨ ਵੈਰੀਐਂਟ ਨਾਲ ਸੰਕ੍ਰਮਿਤ ਪਾਇਆ ਗਿਆ ਹੈ। ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਚੰਡੀਗੜ੍ਹ ਆਇਆ ਸੀ। ਜਿੱਥੇ ਉਹ ਘਰ ਵਿੱਚ ਕੁਆਰੰਟੀਨ ਸੀ।
1 ਦਸੰਬਰ ਨੂੰ ਦੁਬਾਰਾ ਹੋਈ ਕੋਰੋਨਾ ਟੈਸਟਿੰਗ ਵਿੱਚ ਉਹ ਕੋਰੋਨਾ ਨਾਲ ਸੰਕ੍ਰਮਿਤ ਪਾਇਆ ਗਿਆ। ਜਿਸ ਤੋਂ ਬਾਅਦ ਕੋਰੋਨਾ ਪ੍ਰੋਟੋਕੋਲ ਦੇ ਤਹਿਤ ਉਸਨੂੰ ਇੰਸਟੀਟਿਊਸ਼ਨਲ ਕੁਆਰੰਟੀਨ ਵਿੱਚ ਰੱਖਿਆ ਗਿਆ ਸੀ ਤੇ ਉਸਦਾ ਕੋਰੋਨਾ ਦਾ ਸੈਂਪਲ ਦਿੱਲੀ ਦੀ ਇੱਕ ਲੈਬ ਵਿੱਚ ਭੇਜਿਆ ਗਿਆ ਸੀ। ਕੋਰੋਨਾ ਦੇ ਨਵੇਂ ਰੂਪ ਦੇ ਰਿਸਕ ਕਾਰਨ ਉਸਦੇ ਘਰ ਦੇ ਹੋਰ ਮੈਂਬਰਾਂ ਨੂੰ ਵੀ ਕੁਆਰੰਟੀਨ ਕੀਤਾ ਗਿਆ ਸੀ।