ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਨੂੰ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਮੱਦੇਨਜ਼ਰ ਪਾਰਟੀ ਨੇ ਸੋਮਵਾਰ ਨੂੰ ਪੰਜਾਬ ਲਈ ਸੂਬਾ ਚੋਣ ਕਮੇਟੀ ਦੀ ਨਿਯੁਕਤੀ ‘ਤੇ ਮੋਹਰ ਲਗਾ ਦਿੱਤੀ ਹੈ।
ਖਾਸ ਗੱਲ ਇਹ ਹੈ ਕਿ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਂਬਰ ਵਜੋਂ ਥਾਂ ਦਿੱਤੀ ਗਈ ਹੈ।