ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਜਾਰੀ ਹੈ। ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ 1 ਅੱਤਵਾਦੀ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਦੱਸ ਦਈਏ ਕਿ ਬੀਤੀ ਰਾਤ ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ, ਜਿਸ ‘ਚ 3 ਪੁਲਿਸ ਕਰਮਚਾਰੀ ਸ਼ਹੀਦ ਹੋ ਗਏ ਅਤੇ 11 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਅੱਤਵਾਦੀ ਹਮਲੇ ‘ਚ ਜ਼ਖਮੀ ਹੋਏ ਤੀਜੇ ਪੁਲਿਸ ਮੁਲਾਜ਼ਮ ਰਮੀਜ਼ ਅਹਿਮਦ ਅੱਜ ਸਵੇਰੇ ਸ਼ਹੀਦ ਹੋ ਗਏ।
ਸ਼੍ਰੀਨਗਰ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਮੂਹ ਕਸ਼ਮੀਰ ਟਾਈਗਰਸ ਨੇ ਲਈ ਹੈ।