ਚੰਡੀਗੜ੍ਹ: ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਲਿਆ।
ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ ਦੁੱਧ ਉਤਪਾਦਕ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਪਾਹੜਾ ਜ਼ਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਮਿਲਕਫੈਡ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਸ੍ਰੀ ਪਾਹੜਾ ਮਿਲਕਫੈਡ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਣਗੇ।
ਨਵ-ਨਿਯੁਕਤ ਚੇਅਰਮੈਨ ਪਾਹੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।