ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬੀਤੇ ਦਿਨੀਂ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ, ਜਿਸ ਨੇ ਸਿੱਖਾਂ ਦੇ ਨਾਲ-ਨਾਲ ਪੰਜਾਬ ਦੇ ਸਾਰੇ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ 295 ਏ ਅਤੇ ਧਾਰਾ 307 ਤਾਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਪੁਲਿਸ ਫਿਲਹਾਲ ਅਣਪਛਾਤੇ ਦੀ ਪਛਾਣ ਲਈ ਜਾਂਚ ਵਿੱਚ ਜੁਟੀ ਹੋਈ ਹੈ। ਇਸ ਦੀ ਜਾਂਚ ਪੜਤਾਲ ਤੇਜੀ ਨਾਲ ਕੀਤੀ ਜਾ ਰਹੀ ਹੈ। ਹਰ ਕੋਈ ਇਸ ਮਾਮਲੇ ਨੂੰ ਸੋਚੀ ਸਮਝੀ ਸਾਜੀਸ਼ ਦੱਸ ਰਿਹਾ ਹੈ ਕਿਉਂਕਿ ਵਾਰ-ਵਾਰ ਬੇਅਦਬੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਧਾ ਸਿੰਘ (47) ਪੁੱਤਰ ਸੁੱਚਾ ਸਿੰਘ ਵਾਸੀ ਕੁਆਰਟਰ ਨੰਬਰ ਬੀਜ਼-93 ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਹਾਲ ਵਾਸੀ ਗਲੀ ਪੀਰ ਵਾਲੀ ਨੇੜੇ ਰਤੋਲ ਡੇਅਰੀ ਕੋਟ ਮਿੱਤ ਸਿੰਘ ਅੰਮ੍ਰਿਤਸਰ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਅਣਪਛਾਤੇ ਵਿਅਕਤੀ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਕੀ ਇਸ ਦੀ ਪਛਾਣ ਦਾ ਪਤਾ ਚੱਲ ਸਕੇਗਾ।