ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਪੰਜਾਬ ਪੁਲਿਸ ਨੇ ਬਨੂੜ ਦੇ ਥਾਣਾ ਵਿਚ ਐੱਨਡੀਪੀਐੱਸ ਧਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਇਕ ਪੁਰਾਣੇ ਡਰੱਗ ਕੇਸ ਨੂੰ ਲੈ ਕੇ ਦੁਬਾਰਾ ਪੜਤਾਲ ਕਰਨ ਲਈ ਦਰਜ ਕੀਤਾ ਗਿਆ ਹੈ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ। ਦੱਸ ਦਈਏ ਕਿ SIT ਮਾਮਲੇ ਦੀ ਜਾਂਚ ਕਰ ਰਹੀ ਹੈ। ਏਆਈਜੀ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ।